ਡਿਪਟੀ ਕਮਿਸ਼ਨਰ ਨੇ ਪਰਾਲੀ ਪਰਾਲੀ ਪ੍ਰਬੰਧਨ ਲਈ 4 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
*20 ਦਿਨਾਂ ਤੱਕ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਕਿਸ਼ਾਨਾਂ ਨੂੰ ਜਾਗਰੂਕ ਕਰਨਗੀਆਂ ਮੋਬਾਇਲ ਵੈਨਾਂ
ਮਾਨਸਾ, 30 ਸਤੰਬਰ:
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਚਲਾਈਆਂ 04 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ਼ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾ ਰਹੀਆ ਹਨ। ਇਸ ਮੁਹਿੰਮ ਤਹਿਤ ਇਹ ਮੋਬਾਇਲ ਵੈਨਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਜਾਗਰੂਕਤਾ ਪੈਦਾ ਕਰਨਗੀਆਂ ।
ਉਨ੍ਹਾਂ ਵਿਸ਼ਵਾਸ ਦਵਾਇਆ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਵਿੱਚ ਕੋਈ ਵੀ ਮੁਸ਼ਕਿਲ ਆਉਦੀ ਹੈ ਤਾਂ ਉਸਦਾ ਸਮਾਧਾਨ ਪਹਿਲ ਦੇ ਆਧਾਰ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫ਼ਸਰ ਸ੍ਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਵੈਨਾਂ ਲਗਾਤਰ 20 ਦਿਨਾਂ ਤੱਕ ਜ਼ਿਲ੍ਹੇ ਦੇ ਵੱਖ –ਵੱਖ ਪਿੰਡਾਂ ਵਿੱਚ ਜਾ ਕੇ ਪਰਾਲੀ ਦੀ ਸੁਚੱਜੀ ਸਾਭ-ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਕਿਸਾਨਾਂ ਨੂੰ ਪਰਾਲੀ ਦੀ ਸਾਭ-ਸੰਭਾਲ ਸੰਬੰਧੀ ਲਿਟਰੇਚਰ ਦੀ ਵੰਡ ਵੀ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਕੁਲਦੀਪ ਸਿੰਘ ,ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ ।
Deputy commission Mansa ne seller walon ke sath ki meeting
Recent Posts
सीवरेज की समस्या को लेकर शहर निवासियों ने निकाला रोज मार्च
January 26, 2025
No Comments
गणतंत्र दिवस से हुई दूसरी rehearsal
January 20, 2025
No Comments
ਸਿੱਧੂ ਮੂਸੇਵਾਲੇ ਦੀ ਕਿਤਾਬ ਲਿਖਣ ਵਾਲੇ ਤੇ ਹੋਈ ਐਫਆਈਆਰ ਦਰਜ
December 27, 2024
No Comments
ਸਿਹਤ ਵਿਭਾਗ ਨੇ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਵਾਤਾਵਰਣ ਦੀ ਸੁਰੱਖਿਆ ਲਈ ਲਿਆ ਸੰਕਲਪ
December 2, 2024
No Comments