-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ
6 ਸਕੂਲੀ ਬੱਸਾਂ ਦੇ ਚਲਾਣ
ਮਾਨਸਾ, 01 ਅਕਤੂਬਰ:
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਦੀ ਅਗਵਾਈ ਹੇਠ ਬਾਲ ਸੁਰੱਖਿਆ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੁਢਲਾਡਾ ਵਿਖੇ ਬੱਸਾਂ ਦੀ ਚੈਕਿੰਗ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਨੇ ਦੱਸਿਆ ਕਿ ਸਕੂਲ ਦੀਆਂ ਬੱਸਾ ਦੀ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 06 ਬੱਸਾਂ ਦੇ ਚਲਾਣ ਕੀਤੇ ਗਏ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹਿਦਾ ਹੈ।
ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋ ਸ੍ਰੀ ਰਾਜਿੰਦਰ ਕੁਮਾਰ ਵਰਮਾ, ਸ੍ਰ ਜਸਵੀਰ ਸਿੰਘ ਸਿਟੀ ਟਰੈਫਿੱਕ ਇੰਚਾਰਜ ਅਤੇ ਰਮਨ ਦੀਪ ਹਾਜਰ ਸਨ
Recent Posts
सीवरेज की समस्या को लेकर शहर निवासियों ने निकाला रोज मार्च
January 26, 2025
No Comments
गणतंत्र दिवस से हुई दूसरी rehearsal
January 20, 2025
No Comments
ਸਿੱਧੂ ਮੂਸੇਵਾਲੇ ਦੀ ਕਿਤਾਬ ਲਿਖਣ ਵਾਲੇ ਤੇ ਹੋਈ ਐਫਆਈਆਰ ਦਰਜ
December 27, 2024
No Comments
ਸਿਹਤ ਵਿਭਾਗ ਨੇ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਵਾਤਾਵਰਣ ਦੀ ਸੁਰੱਖਿਆ ਲਈ ਲਿਆ ਸੰਕਲਪ
December 2, 2024
No Comments