ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਫਾਈ ਵਰਕਰਾਂ ਲਈ ਸਮਾਗਮ ਦਾ ਆਯੋਜਨ
ਮਾਨਸਾ, 02 ਅਕਤੂਬਰ:
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਂਸਲ, ਮਾਨਸਾ ਵੱਲੋਂ ਮਹਾਤਮਾਂ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਫਾਈ ਵਰਕਰਾਂ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਸ਼੍ਰੀ ਸੰਜੇ ਬਾਂਸਲ, ਕਾਰਜ ਸਾਧਕ ਅਫਸਰ, ਨਗਰ ਕੌਂਸਲ ਮਾਨਸਾ ਵੱਲੋਂ ਕੀਤਾ ਗਿਆ।
ਇਸ ਦੌਰਾਨ ਸਫਾਈ ਮਿੱਤਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਤਹਿਤ ਵਰਕਰਾਂ ਨੂੰ ਪੀ.ਪੀ.ਈ ਕਿੱਟਾਂ ਜਿਸ ਵਿੱਚ ਗਲਵਜ਼, ਮਾਸਕ, ਸੇਫਟੀ ਜੈਕਟਾਂ, ਬੂਟ ਦਿੱਤੇ ਗਏ ਅਤੇ ਐਕਸੀਡੈਟਲ ਬੀਮਾ ਪਾਲਸੀਆਂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਕਾਰਜ ਸਾਧਕ ਅਫਸਰ ਵੱਲੋਂ ਸਾਰੇ ਵਰਕਰਾਂ ਨੂੰ ਆਪਣੀ ਜਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਪਣੀ ਸਿਹਤ ਸੰਭਾਲ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ।
ਕਾਰਜਸਾਧਕ ਅਫ਼ਸਰ ਨੇ ਦੱਸਿਆ ਕਿ ਸ਼ਹਿਰ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ 7 ਅਲੱਗ-ਅਲੱਗ ਥਾਵਾਂ ਤੇ ਨਵੇਂ ਬਣਾਏ ਗਏ ਜਨਤਕ ਪਖਾਨਿਆਂ ਨੂੰ ਪਬਲਿਕ ਦੇ ਲਈ ਖੋਲ੍ਹ ਦਿੱਤਾ ਗਿਆ ਹੈ।
ਇਸ ਮੌਕੇ ਸ਼੍ਰੀ ਬੇਅੰਤ ਸਿੰਘ ਜੂਨੀਅਰ ਇੰਜੀਨੀਅਰ, ਸ਼੍ਰੀ ਤਰਸੇਮ ਸਿੰਘ ਸੈਨੇਟਰੀ ਸੁਪਰਵਾਈਜਰ, ਸ਼੍ਰੀ ਜਸਵਿੰਦਰ ਸਿੰਘ ਸੀ.ਐੱਫ, ਸ਼੍ਰੀਮਤੀ ਮੁਕੇਸ਼ ਰਾਣੀ ਸੀ.ਐੱਫ, ਸ਼੍ਰੀ ਮੁਕੇਸ਼ ਕੁਮਾਰ ਮੇਟ, ਸ਼੍ਰੀ ਗਗਨਦੀਪ ਕੁਮਾਰ ਕੰਪਿਊਟਰ ਅਪਰੇਟਰ ਅਤੇ ਮੋਟਰੀਵੇਟਰ ਆਦਿ ਹਾਜ਼ਰ ਸਨ।