गणतंत्र दिवस से हुई दूसरी rehearsal

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

*ਗਣਤੰਤਰਤਾ ਦਿਹਾੜੇ ਮੌਕੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਹੋਈ ਦੂਜੀ ਰਿਹਰਸਲ*

**ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਦਾ ਵਧਾਇਆ ਉਤਸ਼ਾਹ*

*ਮਾਨਸਾ, 16 ਜਨਵਰੀ:*

ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਦੂਜੀ ਰਿਹਰਸਲ ਕੀਤੀ ਗਈ।
ਜਿਸ ਵਿੱਚ ਵਿਦਿਆਰਥੀਆਂ ਵੱਲੋਂ ਪੂਰਾ ਜੋਸ਼ ਅਤੇ ਉਤਸ਼ਾਹ ਦਿਖਾਉਂਦਿਆਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗੀਤਾਂ ਉਪਰ ਆਪਣੀ-ਆਪਣੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ।

ਰਿਹਰਸਲ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ 24 ਜਨਵਰੀ ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈਸ ਰਿਹਰਸਲ ਕਰਵਾਈ ਜਾਵੇਗੀ ਇਸ ਲਈ ਕੋਰਿਓਗ੍ਰਾਫ਼ੀ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਪਹਿਲਾਂ ਹੀ ਦੂਰ ਕਰ ਲਿਆ ਜਾਵੇ।

ਉਨ੍ਹਾਂ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਟੀਮ ਇੰਚਾਰਜਾਂ ਨੂੰ ਹਦਾਇਤ ਕੀਤੀ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਪ੍ਰਿੰਸੀਪਲ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀਮਤੀ ਰਿੰਪਲ ਮੋਂਗਾ, ਸ਼੍ਰੀ ਅਮ੍ਰਿਤਪਾਲ ਸਿੰਘ, ਸ਼੍ਰੀ ਨਿਰਮਲ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

 *ਗਣਤੰਤਰਤਾ ਦਿਹਾੜੇ ਮੌਕੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਹੋਈ ਦੂਜੀ ਰਿਹਰਸਲ* 

 **ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਦਾ ਵਧਾਇਆ ਉਤਸ਼ਾਹ* 

 *ਮਾਨਸਾ, 16 ਜਨਵਰੀ:* 

ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਦੂਜੀ ਰਿਹਰਸਲ ਕੀਤੀ ਗਈ।
 ਜਿਸ ਵਿੱਚ ਵਿਦਿਆਰਥੀਆਂ ਵੱਲੋਂ ਪੂਰਾ ਜੋਸ਼ ਅਤੇ ਉਤਸ਼ਾਹ ਦਿਖਾਉਂਦਿਆਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗੀਤਾਂ ਉਪਰ ਆਪਣੀ-ਆਪਣੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ।

ਰਿਹਰਸਲ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ 24 ਜਨਵਰੀ ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈਸ ਰਿਹਰਸਲ ਕਰਵਾਈ ਜਾਵੇਗੀ ਇਸ ਲਈ ਕੋਰਿਓਗ੍ਰਾਫ਼ੀ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਪਹਿਲਾਂ ਹੀ ਦੂਰ ਕਰ ਲਿਆ ਜਾਵੇ।

ਉਨ੍ਹਾਂ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਟੀਮ ਇੰਚਾਰਜਾਂ ਨੂੰ ਹਦਾਇਤ ਕੀਤੀ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਪ੍ਰਿੰਸੀਪਲ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀਮਤੀ ਰਿੰਪਲ ਮੋਂਗਾ, ਸ਼੍ਰੀ ਅਮ੍ਰਿਤਪਾਲ ਸਿੰਘ, ਸ਼੍ਰੀ ਨਿਰਮਲ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

news portal development company in india
marketmystique