ਡਿਪਟੀ ਕਮਿਸ਼ਨਰ ਸਰਦਾਰ ਕੁਲਵੰਤ ਸਿੰਘ ਦੀ ਸਰਬੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰ ਹਾਸਲ ਕੀਤਾ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਹਾਸਲ ਕੀਤਾ

ਮਾਨਸਾ, 25 ਜਨਵਰੀ (000) –
ਡਿਪਟੀ ਕਮਿਸ਼ਨਰ ਮਾਨਸਾ ਸ.ਕੁਲਵੰਤ ਸਿੰਘ ਨੇ ਅੱਜ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ
15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਹਾਸਲ ਕੀਤਾ।

ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਵੱਲੋਂ ਇਹ ਸਨਮਾਨ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੂੰ ਭੇਂਟ ਕੀਤਾ ਗਿਆ।

ਰਾਜ ਪੱਧਰੀ ਸਮਾਗਮ ਦੌਰਾਨ, ਸ.ਕੁਲਵੰਤ ਸਿੰਘ ਆਈ.ਏ.ਐਸ.ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

ਸ.ਕੁਲਵੰਤ ਸਿੰਘ ਆਈ.ਏ.ਐਸ.ਨੂੰ ਇਹ ਸਨਮਾਨ ਜ਼ਿਲ੍ਹਾ ਮੋਗਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਨਿਭਾਈਆਂ ਮਿਸਾਲੀ ਸੇਵਾਵਾਂ ਲਈ ਦਿੱਤਾ ਗਿਆ।

news portal development company in india
marketmystique